ਹੁਣ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਤਿਆਰੀ

ਹੁਣ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਤਿਆਰੀ

ਚੰਡੀਗੜ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ‘ਤੇ ਅਨੁਸ਼ਾਸਨੀ ਕਾਰਵਾਈ ਲਈ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ। ਚਰਚਾ ਹੈ ਕਿ ਪਾਰਟੀ ਕੁਝ ਦਿਨਾਂ ਵਿਚ ਇਸ ਸਬੰਧੀ ਫੈਸਲਾ ਲੈ ਸਕਦੀ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਜਾ ਰਹੀ ਹੈ।

ਰਾਜਾ ਵੜਿੰਗ ਨੇ ਰਹੀਸ਼ ਚੌਧਰੀ ਨੂੰ ਪੱਤਰ ਲਿਖ ਕੇ ਸਿੱਧੂ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਵੱਲ ਧਿਆਨ ਦਿਵਾਇਆ ਸੀ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਪੱਤਰ ਬਾਰੇ ਕਿਹਾ ਹੈ ਕਿ ਜੋ ਪੱਤਰ ਲਿਖਿਆ ਗਿਆ ਹੈ, ਉਸ ‘ਤੇ ਮੈਂ ਕੁਝ ਨਹੀਂ ਕਹਿਣਾ ਚਾਹੁੰਦਾ, ਜੋ ਵੀ ਪਾਰਟੀ ‘ਚ ਅਨੁਸ਼ਾਸਨ ਤੋੜਦਾ ਹੈ, ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ, ਚਾਹੇ ਉਹ ਸਿੱਧੂ ਹੋਵੇ ਜਾਂ ਰਾਜਾ ਵੜਿੰਗ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਕਾਰਵਾਈ ਕੀਤੀ ਗਈ ਹੈ। ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਹੁਣ ਨਵਜੋਤ ਸਿੰਘ ਸਿੱਧੂ ਦੀ ਵਾਰੀ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਉਤੇ ਸਵਾਲ ਚੁੱਕਦੇ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਬਾਗੀ ਕਾਂਗਰਸੀ ਵਿਧਾਇਕ ਨਾਲ ਮੁਲਾਕਾਤ ਦੀਆਂ ਖਬਰਾਂ ਵੀ ਆਈਆਂ ਸਨ। ਪੰਜਾਬ ਪ੍ਰਧਾਨ ਵਜੋਂ ਰਾਜਾ ਵੜਿੰਗ ਦੇ ਤਾਜਪੋਸ਼ੀ ਸਮਾਗਮ ਵਿਚ ਵੀ ਉਨ੍ਹਾਂ ਦੇ ਵੱਖਰੇ ਤੇਵਰ ਵੇਖਣ ਨੂੰ ਨਜ਼ਰ ਆਏ ਸਨ।

Leave a Reply

Your email address will not be published.