ਫ਼ਤਹਿਗੜ੍ਹ ਸਾਹਿਬ / ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਨੋਖੀ ਸ਼ਹਾਦਤ ਦੀ ਯਾਦ ‘ਚ ਅੱਜ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਚੌਥੇ ਦਿਨ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਸਜਾਇਆ ਗਿਆ ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ । ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਕੀਰਤਨ ਕੀਤਾ । ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਵਾਪਰੇ ‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਦੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਟ ਕੀਤੀ । ਉਪੰਰਤ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘ ਦਾ ਇਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਫ਼ੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਠੰਢਾ ਬੁਰਜ ਸਾਹਿਬ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਖੁੱਲੇ੍ਹ ਮੈਦਾਨ ਵਿਚ ਵਾਜਿਆਂ-ਗਾਜਿਆਂ ਸਮੇਤ ਪੁੱਜਾ ।
ਮਹੱਲੇ ‘ਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫੌਜਾਂ ਸੁੰਦਰ ਦੁਮਾਲਿਆਂ ‘ਤੇ ਚੱਕਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗ ਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ-ਬਰ-ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦਿ੍ਸ਼ ਪੇਸ਼ ਕਰ ਰਹੀਆਂ ਸਨ । ਨਿਹੰਗ ਸਿੰਘਾਂ ਨੇ ਗਤਕੇ ਦੇ ਜੰਗਜੂ ਕਰਤੱਬ ਵੀ ਵਿਖਾਏ । ਇਸ ਤੋਂ ਇਲਾਵਾ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਗੁਰੂ ਕਾ ਤਾਲ ਆਗਰਾ, ਜਥੇਦਾਰ ਰਵਿੰਦਰਪਾਲ ਸਿੰਘ ਹਰਿਗੋਬਿੰਦ ਅਜੀਤ ਗਤਕਾ ਅਖਾੜਾ ਦਿੱਲੀ, ਜਥੇਦਾਰ ਤਾਰਾ ਸਿੰਘ ਰਣਜੀਤ ਗਤਕਾ ਅਖਾੜਾ ਪਟਿਆਲਾ ਨੇ ਮਹੱਲੇ ਵਿਚ ਸ਼ਮੂਲੀਅਤ ਕੀਤੀ ।
ਇਸ ਸਮੇਂ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਦਲ ਪੰਥ ਸਮੇਤ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਗੁਰਨਾਮ ਸਿੰਘ ਖਾਪੜਖੇੜੀ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਐਸ.ਐਸ.ਪੀ. ਸੰਦੀਪ ਗੋਇਲ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਵੱਸਣ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅੰਮਿਤਪਾਲ ਸਿੰਘ, ਬਾਬਾ ਚੈਚਲ ਸਿੰਘ ਅੰਬਾਲਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਰਣਯੋਧ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਰਘੁਬੀਰ ਸਿੰਘ ਤੇ ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਦਵਿੰਦਰ ਸਿੰਘ ਮੋਇਆ ਦੀ ਮੰਡੀ, ਬਾਬਾ ਖੜਕ ਸਿੰਘ ਲੁਧਿਆਣਾ ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਹੁਸ਼ਿਆਰਪੁਰ ਆਦਿ ਹਾਜ਼ਰ ਸਨ ।