ਪ੍ਰਯਾਗਰਾਜ (ਯੂਪੀ), 28 ਮਾਰਚ
ਮਾਫੀਆ ਤੋਂ ਸਿਆਸਤਦਾਨ ਬਣੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼ ਖ਼ਿਲਾਫ਼ 2005 ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਤੱਤਕਾਲੀ ਵਿਧਾਇਕ ਰਾਜੂ ਪਾਲ ਦੇ ਕਤਲ ਕੇਸ ਦੇ ਗਵਾਹ ਉਮੇਸ਼ ਪਾਲ ਨੂੰ ਅਗਵਾ ਕਰਨ ਦੇ ਮਾਮਲੇ ‘ਚ ਇਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਮੇਸ਼ ਪਾਲ ਦੀ ਪਤਨੀ ਜਯਾ ਪਾਲ ਨੇ ਕਿਹਾ ਕਿ ਉਹ ਅਦਾਲਤ ਨਹੀਂ ਜਾਵੇਗੀ ਅਤੇ ਆਪਣੇ ਘਰ ਹੀ ਫੈਸਲੇ ਦਾ ਇੰਤਜ਼ਾਰ ਕਰੇਗੀ।