ਅਮੇਠੀ, 6 ਮਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਅਮੇਠੀ ‘ਚ ਕਾਂਗਰਸ ਪਾਰਟੀ ਦੇ ਦਫ਼ਤਰ ‘ਤੇ ਐਤਵਾਰ ਅੱਧੀ ਰਾਤ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਬਾਹਰ ਖੜੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਹੰਗਾਮਾ ਮਚਾਉਂਦੇ ਹੋਏ ਫ਼ਰਾਰ ਹੋ ਗਏ |
ਘਟਨਾ ਤੋਂ ਬਾਅਦ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਗਲ ਪਾਰਟੀ ਦਫ਼ਤਰ ਪੁੱਜੇ।
ਘਟਨਾ ਤੋਂ ਬਾਅਦ ਸੀਓ ਸਿਟੀ ਮਯੰਕ ਦਿਵੇਦੀ ਦੇ ਨਾਲ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਪ੍ਰਦਰਸ਼ਨ ਕਰ ਰਹੇ ਪਾਰਟੀ ਵਰਕਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।
ਸੀਓ ਸਿਟੀ ਦਿਵੇਦੀ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਘਟਨਾ ਵਾਲੀ ਥਾਂ ‘ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
–VOICE
ਅਮਿਤਾ/ਸ਼ਾ