ਮਥੁਰਾ / ਬਾਲੀਵੁੱਡ ਅਦਾਕਾਰਾ ਅਤੇ ਮਥੁਰਾ ਤੋਂ ਭਾਰਤੀ ਜਨਤਾ ਪਾਰਟੀ ਦੀ ਲੋਕ ਸਭਾ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨ ਨਹੀਂ ਜਾਣਦੇ ਕਿ ਉਹ ਕੀ ਚਾਹੁੰਦੇ ਹਨ ਅਤੇ ਉਹ ਸਿਰਫ਼ ਵਿਰੋਧ ਪ੍ਰਦਰਸ਼ਨ ਇਸ ਲਈ ਕਰ ਰਹੇ ਹਨ ਕਿਉਂਕਿ ਕਿਸੇ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ‘ਚ ਕੋਈ ਕਮੀ ਨਹੀਂ ਹੈ ਪਰ ਵਿਰੋਧੀਆਂ ਦੇ ਬਹਿਕਾਵੇ ‘ਚ ਆ ਕੇ ਉਹ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗਾ ਹੈ ਕਿ ਸੁਪਰੀਮ ਕੋਰਟ ਨੇ ਕਾਨੂੰਨਾਂ ‘ਤੇ ਰੋਕ ਲਗਾ ਦਿੱਤੀ ਹੈ। ਉਮੀਦ ਹੈ ਕਿ ਹਾਲਾਤ ਸ਼ਾਂਤੀਪੂਰਨ ਹੋ ਜਾਣਗੇ। ਕਿਸਾਨ ਐਨੀਆਂ ਮੀਟਿੰਗਾਂ ਤੋਂ ਬਾਅਦ ਵੀ ਸਹਿਮਤੀ ‘ਤੇ ਆਉਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕੀ ਚਾਹੁੰਦੇ ਹਨ ਅਤੇ ਕੀ ਸਮੱਸਿਆ ਹੈ। ਸਰਕਾਰ ਨੇ ਉਨ੍ਹਾਂ ਨੂੰ ਵਾਰ-ਵਾਰ ਗੱਲਬਾਤ ਲਈ ਬੁਲਾਇਆ ਹੈ ਪਰ ਉਨ੍ਹਾਂ ਕੋਲ ਆਪਣਾ ਏਜੰਡਾ ਵੀ ਨਹੀਂ ਹੈ।