ਪ੍ਰਯਾਗਰਾਜ (ਯੂਪੀ), 28 ਮਾਰਚ
ਇਥੋਂ ਦੀ ਅਦਾਲਤ ਨੇ ਮਾਫੀਆ ਤੋਂ ਸਿਆਸਤਦਾਨ ਬਣੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਖਾਲਿਦ ਅਜ਼ੀਮ ਉਰਫ਼ ਅਸ਼ਰਫ਼ ਸਣੇ 3 ਵਿਅਕਤੀਆਂ ਨੂੰ 2005 ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਤੱਤਕਾਲੀ ਵਿਧਾਇਕ ਰਾਜੂ ਪਾਲ ਦੇ ਕਤਲ ਕੇਸ ਦੇ ਗਵਾਹ ਉਮੇਸ਼ ਪਾਲ ਨੂੰ ਅਗਵਾ ਕਰਨ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਮੇਸ਼ ਪਾਲ ਦੀ ਪਤਨੀ ਜਯਾ ਪਾਲ ਨੇ ਕਿਹਾ ਕਿ ਉਹ ਅਦਾਲਤ ਨਹੀਂ ਜਾਵੇਗੀ ਅਤੇ ਆਪਣੇ ਘਰ ਹੀ ਫੈਸਲੇ ਦਾ ਇੰਤਜ਼ਾਰ ਕਰੇਗੀ।