ਬੈਂਗਲੁਰੂ, 27 ਅਪ੍ਰੈਲ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਸੋਕਾ ਰਾਹਤ ਲਈ 3,454 ਕਰੋੜ ਰੁਪਏ ਜਾਰੀ ਕਰਨ ਨੂੰ ਲੈ ਕੇ ਕਰਨਾਟਕ ਵਿੱਚ ਭਾਜਪਾ ਅਤੇ ਕਾਂਗਰਸ ਨੇ ਸ਼ਨੀਵਾਰ ਨੂੰ ਇੱਕ-ਦੂਜੇ ਦੇ ਖਿਲਾਫ ਜੰਮ ਕੇ ਭੜਾਸ ਕੱਢੀ। ਭਾਜਪਾ ਨੇ ਜਿੱਥੇ ਇਸ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਕਾਂਗਰਸ ਨੇ ਰਾਹਤ ਰਾਸ਼ੀ ‘ਤੇ ਨਾਰਾਜ਼ਗੀ ਪ੍ਰਗਟਾਈ।
ਕਰਨਾਟਕ ਭਾਜਪਾ ਪ੍ਰਧਾਨ ਬੀ.ਵਾਈ. ਵਿਜੇੇਂਦਰ ਨੇ ਕਿਹਾ, “ਨਰਿੰਦਰ ਮੋਦੀ ਦੀ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ‘ਤੇ ਖਰਾ ਉਤਰਿਆ ਹੈ ਅਤੇ ਕਿਸਾਨਾਂ ਪ੍ਰਤੀ ਵੱਡੀ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕੀਤਾ ਹੈ। ਆਦਰਸ਼ ਚੋਣ ਜ਼ਾਬਤਾ ਅਤੇ ਇਸ ਨਾਲ ਜੁੜੀਆਂ ਪਾਬੰਦੀਆਂ ਦੇ ਬਾਵਜੂਦ, ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਚੋਣ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਮੰਗੀ ਹੈ। ਬੇਮਿਸਾਲ ਸੋਕੇ ਕਾਰਨ ਸਾਡੇ ਕਿਸਾਨਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਫੰਡ ਜਾਰੀ ਕਰਨਾ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਸੂਬੇ ਦੀ ਭਲਾਈ ਲਈ ਸਾਨੂੰ ਆਪਣੇ ਪ੍ਰਧਾਨ ਮੰਤਰੀ ‘ਤੇ ਮਾਣ ਹੈ।
“ਰਾਹਤ ਸਿੱਧਰਮਈਆ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ, ਜਿਸ ਨੇ ਤੁਰੰਤ ਰਾਹਤ ਦੇਣ ਦੀ ਬਜਾਏ