ਜੈਪੁਰ, 20 ਅਪ੍ਰੈਲ (ਮਪ) ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਦੇ ਨਿੰਬਹੇੜਾ ਵਿਖੇ ਸ਼ਨੀਵਾਰ ਨੂੰ ਰੋਡ ਸ਼ੋਅ ਕਰਨ ਤੋਂ ਬਾਅਦ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਅੱਤਵਾਦੀਆਂ ਨੂੰ ਬਿਰਯਾਨੀ ਦੀ ਪੇਸ਼ਕਸ਼ ਕੀਤੀ ਗਈ ਸੀ। ਕਾਂਗਰਸ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ, ”ਭਗਵਾਨ ਰਾਮ ਲਈ ਵੀ ਕਿਹਾ ਜਾਂਦਾ ਸੀ ਕਿ ਉਹ ਪੈਦਾ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਜੋ ਕੌਮ ਦੇ ਵਿਸ਼ਵਾਸ ਦਾ ਸਤਿਕਾਰ ਨਹੀਂ ਕਰ ਸਕਦੇ, ਜੋ ਕੌਮੀ ਸੁਰੱਖਿਆ ਨੂੰ ਮਜ਼ਬੂਤ ਨਹੀਂ ਕਰ ਸਕਦੇ ਅਤੇ ਆਪਣੀ ਵਿਰਾਸਤ ਅਤੇ ਸੱਭਿਆਚਾਰ ਨੂੰ ਅੱਗੇ ਨਹੀਂ ਲੈ ਜਾ ਸਕਦੇ, ਉਨ੍ਹਾਂ ਨੂੰ ਸੱਤਾ ਵਿੱਚ ਆਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹੀ ਪਾਰਟੀ ਹੈ ਜੋ ਦੇਸ਼ ਦੀ ਸੁਰੱਖਿਆ ਅਤੇ ਵਿਸ਼ਵਾਸ ਨਾਲ ਖਿਲਵਾੜ ਕਰ ਰਹੀ ਹੈ।
ਨਰਿੰਦਰ ਮੋਦੀ ਦੀ ਸਰਕਾਰ ਵਿੱਚ ਦੇਸ਼ ਦਾ ਵਿਕਾਸ ਹੋਇਆ ਹੈ। ਯੂਪੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਵਾਪਸ ਲਿਆਉਣ ਦੀ ਲੋੜ ਹੈ ਕਿਉਂਕਿ ਦੇਸ਼ ਪਹਿਲਾਂ ਹੀ ਕਾਂਗਰਸ ਦੇ ਅਧੀਨ ਫਿਰਕਾਪ੍ਰਸਤੀ ਦਾ ਸੰਤਾਪ ਭੋਗ ਚੁੱਕਾ ਹੈ।
ਉਨ੍ਹਾਂ ਪਾਕਿਸਤਾਨ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਜੇਕਰ ਪਟਾਕਿਆਂ ਦੀ ਆਵਾਜ਼ ਆਉਂਦੀ ਹੈ ਤਾਂ ਪਾਕਿਸਤਾਨ ਕਹਿੰਦਾ ਹੈ ਕਿ ਉਨ੍ਹਾਂ ਦਾ ਇਸ ਵਿੱਚ ਕੋਈ ਹੱਥ ਨਹੀਂ ਹੈ।
ਯੋਗੀ ਪਹੁੰਚੇ