ਕੋਰੋਨਾ ਵਾਇਰਸ (Corona Virus) ਦੀ ਤੀਜੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ।
ਦੇਸ਼ ਭਰ ਵਿੱਚ ਹਫ਼ਤੇ ਦੌਰਾਨ ਮੌਤਾਂ ਦਾ ਅੰਕੜਾ 54 ਫ਼ੀਸਦੀ ਵਧ ਗਿਆ ਹੈ। ਇਸ ਦੌਰਾਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੀਟਿਵ ਆਉਣ ਦੀ ਸੂਚਨਾ ਹੈ।
ਕੇਂਦਰੀ ਰੱਖਿਆ ਮੰਤਰੀ ਨੇ ਟਵੀਟ ਰਾਹੀਂ ਖੁਦ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਦਿੱਤੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੇ ਘਰ ਵਿੱਚ ਇਕਾਂਤਵਾਸ ਹਨ ਅਤੇ ਉਨ੍ਹਾਂ ਵਿੱਚ ਕੋਰੋਨਾ ਦੇ ਕੋਈ ਵੱਡੇ ਲੱਛਣ ਨਹੀਂ ਹਨ।