ਭਰੂਚ। ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਦਹੇਜ ਉਦਯੋਗਿਕ ਖੇਤਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 6 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ।
ਇਹ ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟਰੀਅਲ ਏਰੀਆ ‘ਚ ਸਥਿਤ ਇਕਾਈ ‘ਚ ਵਾਪਰੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਆਰਗੈਨਿਕ ਕੈਮੀਕਲ ਫੈਕਟਰੀ ਸੀ। ਫੈਕਟਰੀ ‘ਚ ਅੱਗ ਰਿਐਕਟਰ ‘ਚ ਧਮਾਕਾ ਹੋਣ ਕਾਰਨ ਲੱਗੀ ਸੀ। ਰਿਐਕਟਰ ਦੇ ਨੇੜੇ ਕੰਮ ਕਰਨ ਵਾਲੇ ਸਾਰੇ ਛੇ ਮਜ਼ਦੂਰਾਂ ਦੀ ਮੌਤ ਹੋ ਗਈ।
ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅੱਗ ‘ਤੇ ਵੀ ਕਾਬੂ ਪਾ ਲਿਆ ਗਿਆ ਹੈ।” ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਵਿਭਾਗ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਧਿਆਨ ਯੋਗ ਹੈ ਕਿ ਪਿਛਲੇ ਸਾਲ ਵਡੋਦਰਾ ਦੇ ਝਗੜੀਆ ਨੇੜੇ ਗੁਜਰਾਤ ਉਦਯੋਗਿਕ ਵਿਕਾਸ ਨਿਗਮ ਖੇਤਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਜ਼ੋਰਦਾਰ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਸੀ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨਾਲ ਆਸ-ਪਾਸ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਹਾਦਸੇ ‘ਚ 24 ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵਡੋਦਰਾ ਅਤੇ ਅੰਕਲੇਸ਼ਵਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਯੂਪੀਐਲ ਕੰਪਨੀ ਦੀ ਇਸ ਫੈਕਟਰੀ ਵਿੱਚ ਧਮਾਕਾ ਹੋਣ ਤੋਂ ਬਾਅਦ ਆਸਪਾਸ ਦੇ ਲੋਕ ਵੱਡੀ ਗਿਣਤੀ ਵਿੱਚ ਇੱਥੇ ਇਕੱਠੇ ਹੋ ਗਏ ਸਨ।