ਲਖਨਊ, 23 ਅਪ੍ਰੈਲ (ਏਜੰਸੀ) : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੰਗਲਵਾਰ ਨੂੰ ਆਈ ਵਿਸੇਰਾ ਟੈਸਟ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੋਈ ਜ਼ਹਿਰ ਨਹੀਂ ਮਿਲਿਆ ਹੈ।
ਮੁਖਤਾਰ ਅੰਸਾਰੀ ਦੀ ਬਾਂਦਾ ਜ਼ਿਲ੍ਹੇ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਵਿੱਚ 28 ਮਾਰਚ ਨੂੰ ਜੇਲ੍ਹ ਵਿੱਚ ਸਜ਼ਾ ਕੱਟਣ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਮੁਖਤਾਰ ਦੇ ਭਰਾ ਅਤੇ ਸੰਸਦ ਮੈਂਬਰ ਅਫਜ਼ਲ ਅੰਸਾਰੀ ਨੇ ਦੋਸ਼ ਲਾਇਆ ਸੀ ਕਿ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਦੀ ਹੱਤਿਆ ਜ਼ਹਿਰ ਦੇ ਕੇ ਕੀਤੀ ਗਈ ਸੀ।
ਪੋਸਟਮਾਰਟਮ ਰਿਪੋਰਟ ਨੇ ਪੁਸ਼ਟੀ ਕੀਤੀ ਹੈ ਕਿ ਅੰਸਾਰੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।
ਅੰਸਾਰੀ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਦੀ ਮੌਤ ਜੇਲ੍ਹ ਵਿੱਚ ‘ਸਲੋ ਪੋਇਜ਼ਨਿੰਗ’ ਕਾਰਨ ਹੋਈ ਹੈ।
ਹਸਪਤਾਲ ਦੇ ਇਕ ਸੀਨੀਅਰ ਸੂਤਰ, ਜਿਸ ਨੇ ਪੋਸਟਮਾਰਟਮ ਜਾਂਚ ਦੀ ਨਿਗਰਾਨੀ ਕੀਤੀ ਅਤੇ ਰਿਪੋਰਟ ਤੱਕ ਪਹੁੰਚ ਕੀਤੀ, ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਕਿਹਾ, “ਮੁਖਤਾਰ ਅੰਸਾਰੀ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ (ਮਾਇਓਕਾਰਡਿਅਲ ਇਨਫਾਰਕਸ਼ਨ) ਪਾਇਆ ਗਿਆ।”
ਪੋਸਟਮਾਰਟਮ ਪੰਜ ਡਾਕਟਰਾਂ ਦੇ ਪੈਨਲ ਦੁਆਰਾ ਕੀਤਾ ਗਿਆ ਸੀ।
ਜਦੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਵਿੱਚ ਪੋਸਟਮਾਰਟਮ ਕੀਤਾ ਗਿਆ ਤਾਂ ਮੁਖਤਾਰ ਅੰਸਾਰੀ ਦਾ ਛੋਟਾ ਪੁੱਤਰ ਉਮਰ ਅੰਸਾਰੀ ਮੌਜੂਦ ਸੀ।
–VOICE
ਅਮਿਤਾ/ਯੂਕੇ