ਚੰਡੀਗੜ੍ਹ, 16 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਖੇਡਾਂ ਦੇ ਸਭਿਆਚਾਰ ਨੂੰ ਬੜ੍ਹਾਵਾ ਦੇਣਾ ਨਸ਼ਿਆਂ ਖਿਲਾਫ ਲੜਾਈ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ।
ਇੱਥੇ ਏਸ਼ਿਆਈ ਅਤੇ ਕੌਮੀ ਖੇਡਾਂ ਵਿੱਚ 168 ਤਗ਼ਮੇ ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡਣ ਮੌਕੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਨੌਜਵਾਨਾਂ ਦੀ ਬੇਮਿਸਾਲ ਊਰਜਾ ਨੂੰ ਖੇਡਾਂ ਵਿੱਚ ਉੱਚਾ ਚੁੱਕਣ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੇ-ਆਪਣੇ ਖੇਤਰ ਵਿੱਚ ਮੱਲਾਂ ਮਾਰਨ ਲਈ ਆਪਣੀ ਪੂਰੀ ਤਾਕਤ ਵਰਤ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਨਤਾ ਦੇ ਪੈਸੇ ਦੀ ਲੁੱਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ ਅਤੇ ਹੁਣ ਇਹ ਪੈਸਾ ਹੈ