ਗੁਰੂਗ੍ਰਾਮ, 24 ਅਪ੍ਰੈਲ (ਏਜੰਸੀ)- ਗੁਰੂਗ੍ਰਾਮ ਦੇ ਵਜ਼ੀਰਾਬਾਦ ਇਲਾਕੇ ‘ਚ ਝਗੜੇ ਦੌਰਾਨ ਦੋ ਵਿਅਕਤੀਆਂ ਵੱਲੋਂ ਕਥਿਤ ਤੌਰ ‘ਤੇ ਚਾਕੂ ਮਾਰ ਕੇ ਇਕ ਦੁਕਾਨਦਾਰ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਰਾਤ ਨੂੰ ਵਾਪਰੀ। ਪੁਲਿਸ ਨੇ ਦੱਸਿਆ ਕਿ 32 ਸਾਲਾ ਮ੍ਰਿਤਕ, ਜਿਸ ਦੀ ਪਛਾਣ ਅਰਵਿੰਦ ਵਜੋਂ ਹੋਈ ਹੈ ਅਤੇ ਮੁਲਜ਼ਮ ਆਕਾਸ਼ ਅਤੇ ਸੁਮਿਤ ਵਿਚਕਾਰ ਬਹਿਸ ਹੋਈ ਸੀ।
ਅਰਵਿੰਦ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਿੰਨਾਂ ਵਿਚਕਾਰ ਝਗੜਾ ਹੋ ਗਿਆ ਜਿਸ ਤੋਂ ਬਾਅਦ ਆਕਾਸ਼ ਅਤੇ ਸੁਮਿਤ ਨੇ ਅਰਵਿੰਦ ਨੂੰ ਬੋਤਲ ਨਾਲ ਚਾਕੂ ਮਾਰ ਦਿੱਤਾ।
ਉਨ੍ਹਾਂ ਕਿਹਾ ਕਿ ਅਰਵਿੰਦ ਨੂੰ ਗੁਰੂਗ੍ਰਾਮ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਆਕਾਸ਼ ਅਤੇ ਸੁਮਿਤ – ਦੋਵੇਂ ਉੱਤਰ ਪ੍ਰਦੇਸ਼ ਦੇ ਆਗਰਾ ਦੇ ਰਹਿਣ ਵਾਲੇ ਹਨ – ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਪੁਲਸ ਨੇ ਦੱਸਿਆ ਕਿ ਵਾਰਦਾਤ ‘ਚ ਵਰਤੀ ਗਈ ਬੋਤਲ ਬਰਾਮਦ ਕਰ ਲਈ ਗਈ ਹੈ।
ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
–VOICE
str/pgh