ਨਵੀਂ ਦਿੱਲੀ : ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਨੇ ਗੂਗਲ ‘ਤੇ 1,337.76 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਐਂਡਰਾਇਡ ਮੋਬਾਈਲ ਡਿਵਾਈਸ ਸੈਕਟਰ ਵਿੱਚ ਮਾਰਕੀਟ ‘ਚ ਆਪਣੀ ਮਜ਼ਬੂਤ ਸਥਿਤੀ ਦੀ ਦੁਰਵਰਤੋਂ ਕਰਨ ਲਈ ਕੀਤੀ ਗਈ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੋਹਰੀ ਇੰਟਰਨੈੱਟ ਕੰਪਨੀ ਨੂੰ ਅਨੁਚਿਤ ਕਾਰੋਬਾਰੀ ਗਤੀਵਿਧੀਆਂ ਨੂੰ ਰੋਕਣ ਅਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਵੀਰਵਾਰ ਨੂੰ ਇੱਕ ਰਿਲੀਜ਼ ਵਿੱਚ ਕਿਹਾ ਕਿ ਗੂਗਲ ਨੂੰ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਇੱਕ ਤੈਅ ਸਮਾਂ-ਸੀਮਾ ਦੇ ਅੰਦਰ ਕੰਮ ਕਰਨ ਦੇ ਤਰੀਕੇ ਨੂੰ ਸੋਧੇ।
ਗੂਗਲ ਐਂਡਰਾਇਡ ਓ.ਐਸ ਦਾ ਸੰਚਾਲਨ ਅਤੇ ਪ੍ਰਬੰਧਨ ਕਰਦਾ ਹੈ ਅਤੇ ਇਸ ਦੀਆਂ ਹੋਰ ਮਲਕੀਅਤ ਵਾਲੀਆਂ ਐਪਲੀਕੇਸ਼ਨਾਂ ਨੂੰ ਲਾਇਸੰਸ ਦਿੰਦਾ ਹੈ। ਮੂਲ ਉਪਕਰਨ ਨਿਰਮਾਤਾ ਆਪਣੇ ਮੋਬਾਈਲ ਡਿਵਾਈਸਾਂ ‘ਤੇ ਇਸ ਉ.ਐਸ ਅਤੇ ਗੂਗਲ ਦੀਆਂ ਐਪਾਂ ਦੀ ਵਰਤੋਂ ਕਰਦੇ ਹਨ।