ਕੋਲਕਾਤਾ, 6 ਮਈ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ‘ਚ ਇਸ ਵਾਰ 30 ਤੋਂ ਵੱਧ ਲੋਕ ਸਭਾ ਸੀਟਾਂ ‘ਤੇ ਭਾਜਪਾ ਦੀ ਜਿੱਤ ਯਕੀਨੀ ਹੈ।” ਸਾਨੂੰ ਘੱਟੋ-ਘੱਟ 30 ਸੀਟਾਂ ‘ਤੇ ਜਿੱਤ ਦਾ ਭਰੋਸਾ ਹੈ। ਇਹ ਵੀ ਪੂਰੀ ਤਰ੍ਹਾਂ ਸੰਭਵ ਹੈ ਕਿ ਇਸ ਵਾਰ ਰਾਜ ਵਿੱਚੋਂ ਭਾਜਪਾ ਦੀਆਂ ਜਿੱਤੀਆਂ ਕੁੱਲ ਸੀਟਾਂ 35 ਤੱਕ ਪਹੁੰਚ ਜਾਣ, ”ਕੇਂਦਰੀ ਗ੍ਰਹਿ ਮੰਤਰੀ ਨੇ ਭਾਜਪਾ ਉਮੀਦਵਾਰ ਅੰਮ੍ਰਿਤਾ ਰਾਏ ਦੇ ਸਮਰਥਨ ਵਿੱਚ ਪੱਛਮੀ ਬੰਗਾਲ ਦੇ ਕ੍ਰਿਸ਼ਨਾਨਗਰ ਲੋਕ ਸਭਾ ਹਲਕੇ ਵਿੱਚ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨੂੰ ਕਿਹਾ।
ਰੈਲੀ ਨੂੰ ਸੰਬੋਧਨ ਕਰਦਿਆਂ, ਗ੍ਰਹਿ ਮੰਤਰੀ ਨੇ ਕਿਹਾ, “ਮੈਂ ਇਸ ਰੋਡ ਸ਼ੋਅ ਵਿੱਚ ਇਸ ਵੱਡੀ ਭੀੜ ਦੀ ਉਤਸ਼ਾਹੀ ਸ਼ਮੂਲੀਅਤ ਤੋਂ ਬਹੁਤ ਪ੍ਰਭਾਵਿਤ ਹਾਂ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਪੱਛਮੀ ਬੰਗਾਲ ਵਿੱਚ ਗੈਰ-ਕਾਨੂੰਨੀ ਘੁਸਪੈਠ ਨੂੰ ਰੋਕਿਆ ਜਾਣਾ ਚਾਹੀਦਾ ਹੈ ਜਾਂ ਨਹੀਂ। ਕੀ CAA ਲਾਗੂ ਹੋਣਾ ਚਾਹੀਦਾ ਹੈ ਜਾਂ ਨਹੀਂ? ਕੀ ਇਹ ਗੁੰਡਾਗਰਦੀ ਬੰਦ ਹੋਣੀ ਚਾਹੀਦੀ ਹੈ ਜਾਂ ਨਹੀਂ? ਭ੍ਰਿਸ਼ਟਾਚਾਰ ਦਾ ਇਹ ਦੌਰ ਖਤਮ ਹੋਣਾ ਚਾਹੀਦਾ ਹੈ ਜਾਂ ਨਹੀਂ?
ਉਨ੍ਹਾਂ ਇਹ ਵੀ ਕਿਹਾ ਕਿ ਤ੍ਰਿਣਮੂਲ ਕਾਂਗਰਸ ਸੂਬੇ ਦੇ ਲੋਕਾਂ ਨੂੰ ਅਜਿਹੇ ਖ਼ਤਰਿਆਂ ਤੋਂ ਮੁਕਤ ਨਹੀਂ ਕਰਵਾ ਸਕਦੀ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਦੀ ਅਪੀਲ ਵੀ ਕੀਤੀ