ਤਿਰੂਚਿਰਾਪੱਲੀ, 19 ਮਾਰਚ
ਤਾਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਅੱਜ ਤੜਕੇ ਮਿਨੀਵੈਨ ਅਤੇ ਟਰੱਕ ਵਿਚਾਲੇ ਟੱਕਰ ਕਾਰਨ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮਿਨੀਵੈਨ ਵਿੱਚ 9 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਇਕ ਬੱਚੇ ਅਤੇ ਇਕ ਔਰਤ ਸਮੇਤ 6 ਜਣਿਆਂ ਦੀ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀਟੀਆਈ