ਹੈਦਰਾਬਾਦ, 10 ਮਈ (ਪੰਜਾਬ ਮੇਲ)- ਇੱਥੋਂ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਫੋਨ ਟੈਪਿੰਗ ਮਾਮਲੇ ਦੇ ਮੁੱਖ ਸ਼ੱਕੀ ਸਪੈਸ਼ਲ ਇੰਟੈਲੀਜੈਂਸ ਬਿਊਰੋ (ਐੱਸ.ਆਈ.ਬੀ.) ਦੇ ਸਾਬਕਾ ਮੁਖੀ ਟੀ. ਪ੍ਰਭਾਕਰ ਰਾਓ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਨਾਮਪੱਲੀ ਮੈਟਰੋਪੋਲੀਟਨ ਮੈਜਿਸਟਰੇਟ ਅਦਾਲਤ ਨੇ ਇੱਕ ਸਥਾਨਕ ਮੀਡੀਆ ਦੇ ਸੀਨੀਅਰ ਕਾਰਜਕਾਰੀ ਸ਼ਰਵਣ ਕੁਮਾਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤਾ ਹੈ।
ਹੈਦਰਾਬਾਦ ਪੁਲਿਸ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਫਰਾਰ ਮੁਲਜ਼ਮਾਂ ਦੇ ਖਿਲਾਫ ਵਾਰੰਟ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਅਮਰੀਕਾ ਵਿਚ ਹਨ।
ਜਾਂਚ ਟੀਮ ਨੇ ਪਿਛਲੇ ਮਹੀਨੇ ਇੱਕ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਕ੍ਰਿਮੀਨਲ ਪ੍ਰੋਸੀਜਰ ਕੋਡ ਦੀ ਧਾਰਾ 73 ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ ਸੀ।
ਇਹ ਮਾਮਲਾ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਸ਼ਾਸਨ ਦੌਰਾਨ ਪੁਲਿਸ ਅਧਿਕਾਰੀਆਂ ਦੀ ਟੀਮ ਦੁਆਰਾ ਵਿਰੋਧੀ ਨੇਤਾਵਾਂ ਅਤੇ ਕੁਝ ਕਾਰੋਬਾਰੀਆਂ ਦੀ ਕਥਿਤ ਨਿਗਰਾਨੀ ਨਾਲ ਸਬੰਧਤ ਹੈ। ਪੁਲਸ ਨੇ ਹਾਲ ਹੀ ‘ਚ ਇਸ ਸਨਸਨੀਖੇਜ਼ ਮਾਮਲੇ ‘ਚ ਪ੍ਰਭਾਕਰ ਰਾਓ ਅਤੇ ਸ਼ਰਵਨ ਕੁਮਾਰ ਨੂੰ ਦੋਸ਼ੀ ਬਣਾਇਆ ਸੀ।
ਹੁਣ ਉਨ੍ਹਾਂ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਲਈ ਅਰਜ਼ੀ ਦੇਣ ਦੀ ਸੰਭਾਵਨਾ ਹੈ।
ਵਿਚ ਪੁਲਿਸ ਪਹਿਲਾਂ ਹੀ ਚਾਰ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ