ਅਗਰਤਲਾ, 6 ਮਈ (ਏਜੰਸੀ) : ਗੁਆਂਢੀ ਦੇਸ਼ ਬੰਗਲਾਦੇਸ਼ ਨਾਲ ਸਰਹੱਦ ਨਾਲ ਲੱਗਦੇ ਤ੍ਰਿਪੁਰਾ ਦੇ ਪਹਾੜੀ ਧਲਾਈ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਤਿੰਨ ਬੱਚਿਆਂ ਅਤੇ ਦੋ ਔਰਤਾਂ ਸਮੇਤ ਕੁੱਲ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਗਲਾਦੇਸ਼ੀ ਨਾਗਰਿਕਾਂ ਨੂੰ ਬੰਗਲਾਦੇਸ਼ ਦੇ ਖੁਲਨਾ ਡਿਵੀਜ਼ਨ ਦੇ ਬਾਗੇਰਹਾਟ ਜ਼ਿਲੇ ‘ਚ ਉਨ੍ਹਾਂ ਦੇ ਘਰ ਵਾਪਸ ਆਉਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ।
ਪਿੰਡ ਵਾਸੀਆਂ ਤੋਂ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ, ਇਕ ਪੁਲਿਸ ਟੀਮ ਨੇ ਸ਼ਨੀਵਾਰ ਸ਼ਾਮ ਤ੍ਰਿਪੁਰਾ ਦੇ ਧਲਾਈ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਚਕੁਮੀਰ ਤੋਂ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ।
ਇਨ੍ਹਾਂ ਖਿਲਾਫ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਬੰਗਲਾਦੇਸ਼ੀ ਨਾਗਰਿਕਾਂ ਦੇ ਹਵਾਲੇ ਨਾਲ ਦੱਸਿਆ ਕਿ ਤਿੰਨ ਸਾਲ ਪਹਿਲਾਂ ਬਿਨਾਂ ਪਾਸਪੋਰਟ ਅਤੇ ਜਾਇਜ਼ ਦਸਤਾਵੇਜ਼ਾਂ ਦੇ ਉਹ ਗ਼ੈਰ-ਕਾਨੂੰਨੀ ਢੰਗ ਨਾਲ ਪੱਛਮੀ ਬੰਗਾਲ ਵਿੱਚ ਦਾਖ਼ਲ ਹੋਏ ਅਤੇ ਨੌਕਰੀ ਦੀ ਭਾਲ ਵਿੱਚ ਬੈਂਗਲੁਰੂ ਚਲੇ ਗਏ।
ਪਿਛਲੇ ਹਫ਼ਤੇ, ਉਹ ਆਪਣੇ ਦੇਸ਼ ਵਾਪਸ ਜਾਣ ਲਈ ਰੇਲ ਰਾਹੀਂ ਪੱਛਮੀ ਬੰਗਾਲ ਅਤੇ ਫਿਰ ਧਲਾਈ ਜ਼ਿਲ੍ਹਾ ਹੈੱਡਕੁਆਰਟਰ ਅੰਬੇਸਾ ਆਏ ਸਨ।
ਪੰਜ