ਅੰਮ੍ਰਿਤਸਰ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਲਪਨਾ ਕੀਤੀ ਕਿ ਦਿੱਲੀ-ਕਟੜਾ ਐਕਸਪ੍ਰੈਸ ਵੇਅ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਸਮਰਥਨ ਅਤੇ ਸਹਿਯੋਗ ਦਿੱਤਾ ਹੈ।
ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਨਾਲ-ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਅਤੇ ਵਣਜ ਨੂੰ ਲੋੜੀਂਦਾ ਹੁਲਾਰਾ ਦੇਵੇਗਾ ਜਿਸ ਨਾਲ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖਲ ਨਾਲ ਇਸ ਪ੍ਰਾਜੈਕਟ ‘ਤੇ ਕੰਮ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।
ਮਾਨ ਨੇ ਕਿਹਾ ਹਾਈਵੇ