ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਪੱਛਮੀ ਦਿੱਲੀ ‘ਚ ਇਕ ਨਿਰਮਾਣ ਅਧੀਨ ਫਲਾਈਓਵਰ ‘ਤੇ ਇਕ ਵਿਅਕਤੀ ਦੀ ਲਾਸ਼ ਲੋਹੇ ਦੀ ਗਰਿੱਲ ਨਾਲ ਲਟਕਦੀ ਮਿਲੀ, ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਤੌਰ ‘ਤੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ, ਹਾਲਾਂਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੋਤੀ ਨਗਰ ਇਲਾਕੇ ‘ਚ ਇੱਕ ਨਿਰਮਾਣ ਅਧੀਨ ਫਲਾਈਓਵਰ ‘ਤੇ ਲੋਹੇ ਦੀ ਗਰਿੱਲ ਨਾਲ ਲਟਕਦੀ ਲਾਸ਼ ਨੂੰ ਇੱਕ ਰਾਹਗੀਰ ਨੇ ਦੇਖਿਆ, ਜਿਸ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ।
ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਹਸਪਤਾਲ ਪਹੁੰਚਾਇਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਅਪਰਾਧ ਅਤੇ ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ। ਅਸੀਂ ਸਾਰੇ ਪਹਿਲੂਆਂ ਤੋਂ ਵੀ ਘਟਨਾ ਦੀ ਜਾਂਚ ਕਰ ਰਹੇ ਹਾਂ।”
–VOICE
ssh/uk