ਮੋਹਾਲੀ : ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਦੇਸ਼ਕ ਪਰਮੀਸ਼ ਵਰਮਾ ਦੇ ਘਰ ਨਵਰਾਤਰੀ ਦੇ ਸ਼ੁਭ ਦਿਨਾਂ ਵਿਚਕਾਰ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਕਲਾਕਾਰ ਦੀ ਪਤਨੀ ਗੀਤ ਗਰੇਵਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ। ਜਿਸਦੀ ਜਾਣਕਾਰੀ ਪਰਮੀਸ਼ ਵੱਲੋਂ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕਰਕੇ ਦਿੱਤੀ ਗਈ ਹੈ। ਇਸਦੇ ਨਾਲ ਉਨ੍ਹਾਂ ਵੱਲੋਂ ਕੈਪਸ਼ਨ ਵਿੱਚ ਬੇਹੱਦ ਖਾਸ ਗੱਲ ਲਿਖੀ ਗਈ ਹੈ। ਪਰਮੀਸ਼ ਵਰਮਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਅੱਜ ਮੈਂ ਧਰਤੀ ਤੇ ਸਭ ਤੋਂ ਖੁਸ਼ਕਿਸਮਤ ਇਨਸਾਨ ਬਣ ਗਿਆ ਹਾਂ, ਮੇਰੀ ਬੇਟੀ ਸਦਾ ਨੂੰ ਮਿਲੋ। ਸਦਾ ਸਦਾ ਸਦਾ ਸੁੱਖ ਹੋਵੇ। ਵਾਹਿਗੁਰੂ ਜੀ ਮੇਹਰ ਕਰਿਓ।” ਕਲਾਕਾਰ ਦੀ ਇਸ ਤਸਵੀਰ ਤੇ ਪਾਲੀਵੁੱਡ ਸਿਤਾਰੇ ਕਮੈਂਟ ਕਰ ਵਧਾਈ ਦੇ ਰਹੇ ਹਨ। ਦੱਸ ਦਈਏ ਕਿ ਪਰਮੀਸ਼ ਨੇ ਬੇਟੀ ਦਾ ਨਾਂ ਸਦਾ ਰੱਖਿਆ ਹੈ। ਇਸ ਮੌਕੇ ਪਰਮੀਸ਼ ਦੇ ਮੰਮੀ ਡੈਡੀ ਵੀ ਭਾਰਤ ਤੋਂ ਕੈਨੇਡਾ ਪਹੁੰਚੇ ਸੀ, ਜਿਸ ਦੀ ਵੀਡੀਓ ਕਲਾਕਾਰ ਵੱਲੋਂ ਵੀ ਸ਼ੇਅਰ ਕੀਤੀ ਸੀ। ਜ਼ਿਕਰਯੋਗ ਹੈ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ 20 ਅਕਤੂਬਰ 2021 ਨੂੰ ਹੋਇਆ ਸੀ। ਵਿਆਹ ਤੋਂ ਕੁੱਝ ਮਹੀਨੇ ਬਾਅਦ ਹੀ ਪਰਮੀਸ਼ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਗੀਤ ਦੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਕਲਾਕਾਰ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ।