ਚੰਡੀਗੜ੍ਹ, 22 ਨਵੰਬਰ (ਹਿ.ਸ.)।ਪੰਜਾਬ ਵਿੱਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੁਲੀਸ ਨੇ ਆਈਐਸਆਈ-ਨਿਯੰਤਰਿਤ ਪਾਕਿਸਤਾਨ ਸਥਿਤ ਦਹਿਸ਼ਤੀ ਮਾਡਿਊਲ ਨਾਲ ਸਬੰਧਤ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਟਾਰਗੇਟ ਕਤਲਾਂ ਨੂੰ ਰੋਕਿਆ ਹੈ, ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀ.ਜੀ.ਪੀ.) ਡਾ. ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਗੁਰੂਹਰਸਹਾਏ ਦੇ ਰਮਨ ਕੁਮਾਰ ਅਤੇ ਕੋਟਕਪੂਰਾ ਦੇ ਢਿੱਲਵਾ ਕਲਾਂ ਦੇ ਜਗਜੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 3 .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲਾਂ ਸਮੇਤ ਅੱਠ ਪਿਸਤੌਲਾਂ ਤੋਂ ਇਲਾਵਾ 9 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਕੀਤੇ ਹਨ।
ਨਾਲ ਹੀ ਇੱਕ ਚੋਰੀ ਕੀਤੀ ਆਲਟੋ ਕਾਰ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਜ਼ਬਤ ਕਰ ਲਿਆ ਗਿਆ।
ਡੀਜੀਪੀ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਗੋਬਿੰਦਪੁਰਾ ਪਿੰਡ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਸੰਪਰਕ ਵਿਚ ਸਨ