ਚੰਡੀਗੜ੍ਹ, 7 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੀ ਸੂਬਾ ਇਕਾਈ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦੀ ਕਮੀ ਆਈ ਹੈ ਅਤੇ ਸਰਕਾਰ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।
ਆਪ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਦਿੱਲੀ ਦੀ ਭਿਆਨਕ ਪ੍ਰਦੂਸ਼ਣ ਸਥਿਤੀ ਲਈ ਸਿਰਫ਼ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਕਿਉਂਕਿ ਅਦਾਲਤ ਨੇ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਕੇਂਦਰ ਸਰਕਾਰਾਂ ਨੂੰ ਵੀ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਵਾਤਾਵਰਨ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਪਹਿਲਾਂ ਹੀ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਾਨ ਸਰਕਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਵੀ ਸਾਹਮਣੇ ਆ ਰਹੇ ਹਨ ਕਿਉਂਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।
ਕੰਗ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਏ