ਲੁਧਿਆਣਾ, 16 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਜ਼ਾਰਾਂ ਨੌਜਵਾਨਾਂ ਨੇ ਵੀਰਵਾਰ ਨੂੰ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਲਈ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਗਈ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਹਿੱਸਾ ਲਿਆ।
ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਭਾਰੀ ਸ਼ਮੂਲੀਅਤ ਕਰਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਦਾ ਸੁਨੇਹਾ ਦਿੱਤਾ।
ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰਨ ਅਤੇ ਪੰਜਾਬ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਭਾਗੀਦਾਰਾਂ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਇਹ ਪਹਿਲ ਆਮ ਤੌਰ ‘ਤੇ ਪੁਲਿਸ ਅਤੇ ਖਾਸ ਤੌਰ ‘ਤੇ ਰਾਜ ਸਰਕਾਰ ਦੀ ਗੰਭੀਰ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਲਾਹਨਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨਾ ਅਤੇ ਸਾਈਕਲਿੰਗ ਨੂੰ ਸਿਹਤਮੰਦ ਅਤੇ ਟਿਕਾਊ ਜੀਵਨ ਢੰਗ ਵਜੋਂ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਰੈਲੀ ਦਾ ਉਦੇਸ਼ ਨਸ਼ਿਆਂ ਦੀ ਮੰਗ ਨੂੰ ਘੱਟ ਕਰਨ ਵਿੱਚ ਅਹਿਮ ਯੋਗਦਾਨ ਪਾਉਣਾ ਹੈ