ਧੂਰੀ (ਪੱਤਰ ਪ੍ਰੇਰਕ), 27 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਦੇ ਨਾਲ ਦੇਸ਼ ਭਰ ਵਿੱਚ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਲਈ ਲੋਕਾਂ ਦੀ ਸਹੂਲਤ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਦੀ ਸ਼ੁਰੂਆਤ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਇਸ ਸਕੀਮ ਦੀ ਸ਼ੁਰੂਆਤ ਕਰਨ ਉਪਰੰਤ ਮਾਨ ਨੇ ਕਿਹਾ ਕਿ ਇਹ ਸਕੀਮ ਮਹਾਨ ਗੁਰੂ ਦੀਆਂ ਸਿੱਖਿਆਵਾਂ ਅਤੇ ਫਲਸਫੇ ਦੇ ਅਨੁਰੂਪ ਹੈ, ਜਿਨ੍ਹਾਂ ਨੇ ਵਿਸ਼ਵ-ਵਿਆਪੀ ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੇ ਯੋਗ ਨਹੀਂ ਹੈ ਅਤੇ ਇਸੇ ਕਰਕੇ ਸੂਬਾ ਸਰਕਾਰ ਨੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ 300, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਰੇਲ ਗੱਡੀ ਰਾਹੀਂ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।
ਉਨ੍ਹਾਂ ਕਿਹਾ ਕਿ 50,000 ਤੋਂ ਵੱਧ ਸ਼ਰਧਾਲੂ ਇਸ ਦਾ ਲਾਭ ਉਠਾਉਣਗੇ