ਲੁਧਿਆਣਾ, 20 ਅਕਤੂਬਰ (ਹਿ.ਸ.)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਵੱਕਾਰੀ ਟਾਟਾ ਗਰੁੱਪ ਵੱਲੋਂ ਕੀਤੇ ਗਏ ਵੱਡੇ ਨਿਵੇਸ਼ ਨਾਲ ਉਦਯੋਗਿਕ ਵਿਕਾਸ ਅਤੇ ਤਰੱਕੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਇੱਥੇ ਕਰੀਬ 2600 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗ੍ਰੀਨ ਸਟੀਲ ਸਹੂਲਤ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਗਰੁੱਪ ਦਾ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ।
ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੇ ਨਾਲ-ਨਾਲ ਇਹ ਸਹੂਲਤ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗੀ।
ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਨੈਸ਼ਨਲ ਹਾਈਵੇ ਤੋਂ ਪਲਾਂਟ ਵਾਲੀ ਥਾਂ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਪੰਜਾਬ ਵਿੱਚ ਮਾਰਚ 2022 ਤੋਂ ਹੁਣ ਤੱਕ 56,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 2.98 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ‘ਚ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ, ਸਨਾਤਨ ਟੈਕਸਟਾਈਲ, ਟੋਪਨ,