ਚੰਡੀਗੜ੍ਹ, 4 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 40 ਸਾਲਾਂ ਬਾਅਦ ਹਾਕੀ ਵਿੱਚ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੇ ਅਤੇ ਕ੍ਰਿਕਟ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ 11 ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ, ਇਸ ਤੱਥ ਦੇ ਬਾਵਜੂਦ ਕਿ ਇਹ ਦੇਸ਼ ਦੀ ਰਾਸ਼ਟਰੀ ਖੇਡ ਹੈ। ਮਾਨ ਨੇ ਕਿਹਾ ਪਰ ਹੁਣ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ।
ਹਾਕੀ ਦੇ ਨੌਂ, ਕ੍ਰਿਕਟ ਦੇ ਇੱਕ ਅਤੇ ਸ਼ਾਰਟ ਪੁਟ ਦੇ ਇੱਕ ਖਿਡਾਰੀ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀਸੀਐਸ) ਅਤੇ ਪੰਜਾਬ ਪੁਲੀਸ ਸਰਵਿਸ (ਪੀਪੀਐਸ) ਲਈ ਭਰਤੀ ਪੱਤਰ ਦਿੱਤੇ ਗਏ ਹਨ।
ਜਿਨ੍ਹਾਂ ਖਿਡਾਰੀਆਂ ਨੂੰ ਪੀਪੀਐਸ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਦਿਲਪ੍ਰੀਤ ਸਿੰਘ ਸਾਰੇ ਹਾਕੀ ਦੇ,