ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਖਰੜ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਿਸਾਰ ਦੇ ਰਹਿਣ ਵਾਲੇ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 12 ਕਾਰਤੂਸ ਸਮੇਤ 4 ਪਿਸਤੌਲ ਬਰਾਮਦ ਕੀਤੇ ਹਨ।
ਡੀਜੀਪੀ ਯਾਦਵ ਨੇ ਦੱਸਿਆ ਕਿ ਇਨਪੁਟਸ ਤੋਂ ਬਾਅਦ, ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ।
ਹੋਰ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਸੰਦੀਪ ਗੋਇਲ ਨੇ ਕਿਹਾ ਕਿ ਸਚਿਨ ਬਚੀ ਦਾ ਅਪਰਾਧਿਕ ਰਿਕਾਰਡ ਹੈ ਅਤੇ ਸੀ