ਪੈਰਿਸ / ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰਨ ਨੂੰ ਅੱਜ ਇਕ ਵਿਅਕਤੀ ਨੇ ਥੱਪੜ ਮਾਰ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਹੈ |
ਮੈਕਰਨ ਦੱਖਣੀ ਫਰਾਂਸ ਦੇ ਦੌਰੇ ‘ਤੇ ਸਨ ਅਤੇ ਭੀੜ ‘ਚ ਮੌਜੂਦ ਲੋਕਾਂ ਨਾਲ ਹੱਥ ਮਿਲਾ ਰਹੇ ਸਨ | ਇਸੇ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ਦਾ ਹੱਥ ਫੜ੍ਹ ਲਿਆ ਅਤੇ ਦੂਸਰੇ ਨੇ ਰਾਸ਼ਟਰਪਤੀ ਨੂੰ ਥੱਪੜ ਮਾਰ ਦਿੱਤਾ | ਇਸ ਸਬੰਧੀ ਵੀਡੀਓ ‘ਚ ਹੋਟਲ ਅਤੇ ਰੈਸਟੋਰੈਂਟਾਂ ‘ਚ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਇਕ ਹਾਈ ਸਕੂਲ ਦਾ ਦੌਰਾ ਕਰਨ ਬਾਅਦ ਰਾਸ਼ਟਰਪਤੀ ਮੈਕਰਨ ਨੂੰ ਰੋਕਾਂ ਦੇ ਪਿੱਛੇ ਉਨ੍ਹਾਂ ਦੀ ਉਡੀਕ ਕਰ ਰਹੇ ਲੋਕਾਂ ਨਾਲ ਹੱਥ ਮਿਲਾਉਂਦੇ ਦੇਖਿਆ ਜਾ ਸਕਦਾ ਹੈ | ਸਥਾਨਕ ਇਕ ਨਿਊਜ਼ ਚੈਨਲ ਅਨੁਸਾਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਹੈ |