ਤਿਰੂਵਨੰਤਪੁਰਮ, 25 ਜਨਵਰੀ
ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੇ ਗੁਜਰਾਤ ਵਿੱਚ 2002 ਦੇ ਦੰਗਿਆਂ ਬਾਰੇ ਬੀਬੀਸੀ ਦੀ ਡਾਕੂਮੈਂਟਰੀ ਖ਼ਿਲਾਫ਼ ਕੀਤੇ ਟਵੀਟ ਕਾਰਨ ਹੋ ਰਹੀ ਆਲੋਚਨਾ ਦੇ ਮੱਦੇਨਜ਼ਰ ਅੱਜ ਪਾਰਟੀ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਨੇ ਟਵੀਟ ਕਰਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਕਿ ਉਨ੍ਹਾਂ ਨੂੰ ਦਸਤਾਵੇਜ਼ੀ ਖ਼ਿਲਾਫ਼ ਕੀਤੇ ਟਵੀਟ ਨੂੰ ਵਾਪਸ ਲੈਣ ਲਈ ਕਈ ਅਸਹਿਣਸ਼ੀਲ ਫੋਨ ਆ ਰਹੇ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੇ ਅਸਤੀਫ਼ੇ ਦੇ ਹਿੱਸੇ ਨੂੰ ਪੋਸਟ ਕੀਤਾ ਹੈ।