ਜੰਮੂ, 5 ਮਈ (ਏਜੰਸੀ)- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਭਾਰਤੀ ਹਵਾਈ ਫੌਜ ਦੇ ਦੋ ਵਾਹਨਾਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਿਸ ‘ਚ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ, ਜਿਸ ‘ਚ ਇਕ ਜਵਾਨ ਦੀ ਮੌਤ ਹੋ ਗਈ। ਪੁੰਛ ਦੀ ਸੂਰਨਕੋਟ ਤਹਿਸੀਲ ਦੇ ਬਕਰਬਲ (ਸਨਾਈ) ਖੇਤਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਹਵਾਈ ਸੈਨਾ ਦੇ ਕਾਰਪੋਰਲ ਨਿੱਕੀ ਪਹਾੜੇ ਦੀ ਮੌਤ ਹੋ ਗਈ ਅਤੇ 4 ਹੋਰ ਹਵਾਈ ਯੋਧੇ ਜ਼ਖਮੀ ਹੋ ਗਏ।
ਚਾਰ ਜ਼ਖ਼ਮੀ ਹਵਾਈ ਯੋਧਿਆਂ ਨੂੰ ਹਵਾਈ ਜਹਾਜ਼ ਰਾਹੀਂ ਊਧਮਪੁਰ ਦੇ ਉੱਤਰੀ ਕਮਾਂਡ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਬਾਕੀ ਤਿੰਨ ਦੀ ਹਾਲਤ ਸਥਿਰ ਹੈ।
ਹਮਲੇ ਦੇ ਮੱਦੇਨਜ਼ਰ, ਸਥਾਨਕ ਪੁਲਿਸ, ਫੌਜ ਅਤੇ ਅਰਧ ਸੈਨਿਕ ਬਲਾਂ ਸਮੇਤ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਪੁੰਛ ਦੇ ਕਈ ਇਲਾਕਿਆਂ ਵਿਚ ਐਤਵਾਰ ਸਵੇਰੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਫੌਜ ਨੇ ਹੈਲੀਕਾਪਟਰ ਦੀ ਵਰਤੋਂ ਕਰਕੇ ਹਵਾਈ ਨਿਗਰਾਨੀ ਵੀ ਕੀਤੀ, ਅਤੇ ਪੈਰਾ ਕਮਾਂਡੋਜ਼ ਨੂੰ ਵੀ ਸਰਚ ਅਭਿਆਨ ਵਿੱਚ ਸ਼ਾਮਲ ਕੀਤਾ ਗਿਆ।
ਏ.ਡੀ.ਜੀ.ਪੀ., ਜੰਮੂ, ਆਨੰਦ ਜੈਨ ਅਤੇ ਫੌਜ ਦੇ ਸੀਨੀਅਰ ਅਧਿਕਾਰੀ ਅਤੇ