ਇੰਫਾਲ, 26 ਜੂਨ (ਮਪ) ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਬੁੱਧਵਾਰ ਨੂੰ ਸੈਟੇਲਾਈਟ ਮੈਪਿੰਗ ਰਾਹੀਂ ਕੀਤੇ ਗਏ ਸਰਵੇਖਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਭੁੱਕੀ ਦੀ ਖੇਤੀ ਹੇਠ ਰਕਬਾ ਲਗਭਗ 50-60 ਫੀਸਦੀ ਘਟਿਆ ਹੈ। ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ’ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਕੇਂਦਰੀ ਬਲਾਂ ਦੀ ਮਦਦ ਨਾਲ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਭੁੱਕੀ ਦੀ ਖੇਤੀ ਨੂੰ ਨਸ਼ਟ ਕੀਤਾ ਗਿਆ ਹੈ।
ਇੱਕ ਘਟਨਾ ਨੂੰ ਯਾਦ ਕਰਦੇ ਹੋਏ ਜਿੱਥੇ ਇੱਕ ਗ੍ਰਾਮੀਣ ਰੱਖਿਆ ਬਲ (ਵੀਡੀਐਫ) ਦੇ ਵਲੰਟੀਅਰ ਨੇ ਭੁੱਕੀ ਦੀ ਖੇਤੀ ਵਿਰੁੱਧ ਮੁਹਿੰਮ ਚਲਾਉਂਦੇ ਹੋਏ ਆਪਣੀ ਜਾਨ ਗੁਆ ਦਿੱਤੀ ਸੀ, ਮੁੱਖ ਮੰਤਰੀ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਪ੍ਰਤੀ ਸਮਰਪਿਤ ਯਤਨਾਂ ਲਈ ਸੂਬਾ ਪੁਲਿਸ ਦੀ ਸ਼ਲਾਘਾ ਕੀਤੀ।
ਉਨ੍ਹਾਂ ਰਾਜ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਮੁਹਿੰਮ ਨੂੰ ਦਿੱਤੇ ਅਟੁੱਟ ਸਹਿਯੋਗ ਲਈ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਵੱਲੋਂ 2018 ਵਿੱਚ ਪ੍ਰਧਾਨ ਮੰਤਰੀ ਦੇ ‘ਨਸ਼ਾ ਮੁਕਤ ਭਾਰਤ ਅਭਿਆਨ’ ਨੂੰ ਹੋਰ ਤੇਜ਼ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ.