ਨਵੀਂ ਦਿੱਲੀ, 30 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਟਵੀਟ ਕੀਤਾ, ‘ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਦੀ ਸੇਵਾ ਵਿੱਚ ਸ਼ਹੀਦ ਹੋਏ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।’ 1948 ਵਿੱਚ ਅੱਜ ਦੇ ਹੀ ਦਿਨ ਰਾਸ਼ਟਰ ਪਿਤਾ ਗਾਂਧੀ ਦੀ ਨੱਥੂਰਾਮ ਗੋਡਸੇ ਦੁਆਰਾ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।