ਨਵੀਂ ਦਿੱਲੀ / ਸਵਰਾਜ ਅਭਿਆਨ ਦੇ ਮੁਖੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ’ਚੋਂ ਇਕ ਯੋਗੇਂਦਰ ਯਾਦਵ ਨੂੰ ਅੱਜ ਇਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਯੋਗੇਂਦਰ ਯਾਦਵ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਘਰ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਗਏ ਸਨ ਤੇ ਉਦੋਂ ਤੋਂ ਹੀ ਕਿਸਾਨਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਕਾਰਵਾਈ ਮੰਗੀ ਜਾ ਰਹੀ ਸੀ। ਇਸ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਵੱਡੀ ਕਾਰਵਾਈ ਕਰਦਿਆਂ ਯੋਗੇਂਦਰ ਯਾਦਵ ਨੂੰ ਇਕ ਮਹੀਨੇ ਲਈ ਮੁਅੱਤਲ ਕਰ ਦਿੱਤਾ। ਮੁਅੱਤਲੀ ਲਈ ਯਾਦਵ ਵਲੋਂ ਕੀਤੇ ਟਵੀਟ ਨੂੰ ਆਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ ਨਾਲ ਮੁਲਾਕਾਤ ਮਗਰੋਂ ਕੀਤਾ ਸੀ।