ਜੈਪੁਰ, 8 ਮਈ (ਸ.ਬ.) ਰਾਜਸਥਾਨ ਦੇ ਬਾਰਾਨ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਨੇ ਆਪਣੇ ਮਾਤਾ-ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਮੰਗਲਵਾਰ ਰਾਤ ਨੂੰ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ।
ਬਾਰਨ ਦੇ ਐਸਪੀ ਰਾਜਕੁਮਾਰ ਚੌਧਰੀ ਨੇ ਦੱਸਿਆ ਕਿ ਪ੍ਰੇਮ ਬਿਹਾਰੀ ਅਤੇ ਉਸਦੀ ਪਤਨੀ ਦੇਵਕੀ ਬਾਈ ਦਾ ਕਤਲ ਉਨ੍ਹਾਂ ਦੇ ਬੇਟੇ ਗਜੇਂਦਰ ਗੌਤਮ ਨੇ ਨਰਕੋਡਾ ਕਾਲੋਨੀ ਵਿੱਚ ਕੀਤਾ ਸੀ।
ਗੌਤਮ ਨੇ ਆਪਣੇ ਮਾਤਾ-ਪਿਤਾ ਦੀ ਕੁੱਟਮਾਰ ਕੀਤੀ ਅਤੇ ਫਿਰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।
ਮੁਲਜ਼ਮ ਪੁਲੀਸ ਹਿਰਾਸਤ ਵਿੱਚ ਹੈ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
–VOICE
arc/svn