ਜੈਪੁਰ, 5 ਮਈ (ਏਜੰਸੀ)- ਰਾਜਸਥਾਨ ਦੇ ਸਵਾਈ ਮਾਧੋਪੁਰ ‘ਚ ਐਤਵਾਰ ਨੂੰ ਮੁੰਬਈ-ਦਿੱਲੀ ਐਕਸਪ੍ਰੈਸ ਵੇਅ ‘ਤੇ ਇਕ ਟਰੈਕਟਰ ਨਾਲ ਕਾਰ ਦੀ ਟੱਕਰ ‘ਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਬੱਚੇ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਪਰਿਵਾਰ ਸੀਕਰ ਦੇ ਖੰਡੇਲਾ ਤੋਂ ਰਣਥੰਭੌਰ ਦੇ ਤ੍ਰਿਨੇਤਰ ਗਣੇਸ਼ ਮੰਦਰ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।
ਸਹਾਇਕ ਪੁਲਿਸ ਸੁਪਰਡੈਂਟ ਦਿਨੇਸ਼ ਯਾਦਵ ਨੇ ਦੱਸਿਆ ਕਿ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ ਅਤੇ ਲਾਸ਼ਾਂ ਨੂੰ ਸਖ਼ਤ ਮਿਹਨਤ ਨਾਲ ਹੀ ਬਾਹਰ ਕੱਢਿਆ ਜਾ ਸਕਿਆ ਹੈ।
ਹਾਦਸੇ ‘ਚ ਜ਼ਖਮੀ ਹੋਏ ਦੋ ਬੱਚਿਆਂ ਨੂੰ ਪਹਿਲਾਂ ਬਾਉਂਲੀ ਪਿੰਡ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਭਰਤੀ ਕਰਵਾਇਆ ਗਿਆ ਅਤੇ ਬਾਅਦ ‘ਚ ਜੈਪੁਰ ਰੈਫਰ ਕਰ ਦਿੱਤਾ ਗਿਆ।
ਪੁਲਸ ਮੁਤਾਬਕ ਪਰਿਵਾਰ ਮੂਲ ਰੂਪ ‘ਚ ਝੁੰਝੁਨੂ ਦੇ ਮੁਕੰਦਗੜ੍ਹ ਦਾ ਰਹਿਣ ਵਾਲਾ ਸੀ ਪਰ ਫਿਲਹਾਲ ਸੀਕਰ ‘ਚ ਰਹਿ ਰਿਹਾ ਹੈ।
–VOICE
arc/vd