ਜੈਪੁਰ, 30 ਅਪ੍ਰੈਲ (ਪੰਜਾਬ ਮੇਲ)- ਰਾਜਸਥਾਨ ਵਿੱਚ ਬਾੜਮੇਰ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਰਵਿੰਦਰ ਸਿੰਘ ਭਾਟੀ ਖ਼ਿਲਾਫ਼ ਧਾਰਾ 144 ਦੀ ਉਲੰਘਣਾ ਕਰਨ, ਸਰਕਾਰੀ ਕੰਮ ਵਿੱਚ ਅੜਿੱਕਾ ਪੈਦਾ ਕਰਨ ਅਤੇ ਹਾਈਵੇਅ ਜਾਮ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਸਿੰਘ ਭਾਟੀ ਸ਼ਿਓ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜ ਰਹੇ ਹਨ।
ਇਹ ਮਾਮਲਾ ਸੋਮਵਾਰ ਨੂੰ ਪਚਪਦਰਾ ਥਾਣੇ ‘ਚ ਦਰਜ ਕੀਤਾ ਗਿਆ ਸੀ। ਥਾਣਾ ਮੁਖੀ ਅਮਰਾ ਰਾਮ ਖੋਖਰ ਨੇ ਪੁਸ਼ਟੀ ਕੀਤੀ ਕਿ ਭਾਟੀ ਅਤੇ 32 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀਆਈਡੀ-ਸੀਬੀ ਮਾਮਲੇ ਦੀ ਜਾਂਚ ਕਰੇਗੀ।
27 ਅਪਰੈਲ ਨੂੰ ਭਾਟੀ ਨੇ ਆਪਣੇ ਸਮਰਥਕਾਂ ਨਾਲ ਬਲੋਤਰਾ ਵਿੱਚ ਐਸਪੀ ਦਫ਼ਤਰ ਨੂੰ ਘੇਰਾ ਪਾ ਲਿਆ। ਨਾਲ ਹੀ ਉਨ੍ਹਾਂ ਦੇ ਸਮਰਥਕਾਂ ਨੇ ਵੋਟਿੰਗ ਦੌਰਾਨ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਦਫ਼ਤਰ ਦੇ ਬਾਹਰ ਚਾਰ ਘੰਟੇ ਤੱਕ ਧਰਨਾ ਦਿੱਤਾ।
ਭਾਟੀ ਨੇ ਦੋਸ਼ ਲਾਇਆ ਸੀ ਕਿ ਰਾਜਸਥਾਨ ਵਿੱਚ 26 ਅਪਰੈਲ ਨੂੰ ਹੋਈਆਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੌਰਾਨ ਉਨ੍ਹਾਂ ਦੇ ਸਮਰਥਕਾਂ ਦੀ ਕੁੱਟਮਾਰ ਕੀਤੀ ਗਈ ਸੀ।ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਕਈ ਐਨ.ਆਰ.ਆਈ.