ਜੈਪੁਰ: ਰਾਜਸਥਾਨ ਸਰਕਾਰ ਨੇ ਅੱਜ ਸੂਬੇ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ (ਡੀਏ) ਚਾਰ ਫ਼ੀਸਦੀ ਵਧਾਉਣ ਦਾ ਐਲਾਨ ਕੀਤਾ ਹੈ। ਸੂਬਾ ਦੇ ਮੁਲਾਜ਼ਮ ਤੇ ਪੈਨਸ਼ਨਰ ਹੁਣ ਇਸ ਸਾਲ ਪਹਿਲੀ ਜਨਵਰੀ ਤੋਂ 42 ਫ਼ੀਸਦੀ ਮਹਿੰਗਾਈ ਭੱਤਾ ਪ੍ਰਾਪਤ ਕਰਨਗੇ। ਇਸ ਫ਼ੈਸਲੇ ਨਾਲ ਸੂਬੇ ਦੇ ਅੱਠ ਲੱਖ ਮੁਲਾਜ਼ਮਾਂ ਤੇ 4.40 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ। -ਪੀਟੀਆਈ