ਲੁਧਿਆਣਾ : ਰੇਪ ਮਾਮਲੇ ‘ਚ ਗ੍ਰਿਫਤਾਰ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਵਿਸ਼ੇਸ਼ ਜੱਜ ਨੇ ਫੈਸਲਾ ਸੁਣਾਉਂਦੇ ਹੋਏ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸ ਮਾਮਲੇ ਵਿੱਚ ਹੁਣ ਤੱਕ ਸਿਰਫ਼ ਬੈਂਸ ਦੇ ਭਰਾ ਅਤੇ ਪੀਏ ਨੂੰ ਹੀ ਜ਼ਮਾਨਤ ਮਿਲੀ ਹੈ, ਜਦਕਿ ਬਾਕੀਆਂ ਦੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਬੈਂਸ ਵੱਲੋਂ ਜਮਾਨਤ ਅਰਜ਼ੀ ਲਗਾਈ ਗਈ ਸੀ, ਜਿਸ ਉਤੇ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ । ਜਿਸ ਨੂੰ ਲੈ ਕੇ ਪੀੜਤ ਪੱਖ ਦੇ ਵਕੀਲ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਜੇਲ੍ਹ ਵਿੱਚ ਵੀ ਆਈ ਪੀ ਸਹੂਲਤਾਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ । ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਮਾਨਯੋਗ ਕੋਰਟ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ । ਦੱਸਣਯੋਗ ਹੈ ਕਿ ਬੈਂਸ ਸਮੇਤ 7 ਵਿਅਕਤੀਆਂ ਉਤੇ ਰੇਪ ਦਾ ਮਾਮਲਾ ਦਰਜ ਹੋਇਆ ਸੀ। ਜਿਸ ਵਿਚੋਂ ਦੋ ਵਿਅਕਤੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ।