ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਝਾਰਖੰਡ ਦੇ ਦੋਰੰਦਾ ਖ਼ਜ਼ਾਨੇ ਦੇ ਮਾਮਲੇ ‘ਚ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਦੀ ਅਰਜ਼ੀ ਬਕਾਇਆ ਪਏ ਕੇਸਾਂ ਨਾਲ ਜੋੜ ਦਿੱਤੀ ਹੈ। ਇਸ ਕੇਸ ‘ਚ ਲਾਲੂ ਨੂੰ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਵਧੀਕ ਸੌਲੀਸਿਟਰ ਜਨਰਲ ਐੱਸ ਵੀ ਰਾਜੂ ਅਤੇ ਵਕੀਲ ਰਜਤ ਨਾਇਰ ਨੇ ਮਾਮਲੇ ‘ਚ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। -ਪੀਟੀਆਈ