ਚੰਡੀਗੜ੍ਹ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਰੋਧੀ ਧਿਰ ਦੇ ਆਗੂਆਂ ਵੱਲੋਂ 1 ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਆਪਣੇ ਮਾੜੇ ਕੰਮਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਨਿਖੇਧੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੂਬੇ ਨੂੰ ਬਰਬਾਦ ਕਰਨ ਵਾਲਿਆਂ ਨਾਲ ਹੱਥ ਮਿਲਾ ਰਹੇ ਹਨ, ਇਸ ਲਈ ਉਹ ਬਹਿਸ ਤੋਂ ਭੱਜ ਰਹੇ ਹਨ।
ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਕਿ “ਇਨ੍ਹਾਂ ਆਗੂਆਂ ਦੇ ਹੱਥ ਅਤੇ ਆਤਮਾ ਸੂਬੇ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਧੋਖਾ ਕੀਤਾ ਹੈ।”
ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਹੁਣ ਤੱਕ ਕਿਸ ਨੇ ਅਤੇ ਕਿਵੇਂ ਲੁੱਟਿਆ, ਭਾਈ-ਭਤੀਜਾਵਾਦ, ਪੱਖਪਾਤ, ਟੋਲ ਪਲਾਜ਼ਾ, ਨੌਜਵਾਨ, ਖੇਤੀਬਾੜੀ, ਵਪਾਰੀ, ਦੁਕਾਨਦਾਰ, ਗੁਰਬਾਣੀ, ਦਰਿਆਈ ਪਾਣੀਆਂ ਦੀ ਲੁੱਟ ਆਦਿ ਦੁਆਲੇ ਕੇਂਦਰਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਉਹ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਨ।
ਮਾਨ ਨੇ ਕਿਹਾ ਕਿ ਇਹ ਆਗੂ ਆਉਣ ਜਾਂ ਨਾ ਆਉਣ