ਨਵੀਂ ਦਿੱਲੀ, 28 ਮਾਰਚ
ਕਾਂਗਰਸ ਵੱਲੋੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੇ ਕਥਿਤ ਪੱਖਪਾਤੀ ਰਵੱਈਏ ਖਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਜਵੀਜ਼ ਵਿਰੋਧੀ ਧਿਰਾਂ ਦੇ ਵਿਚਾਰ ਅਧੀਨ ਹੈ। ਸੂਤਰਾਂ ਨੇ ਕਿਹਾ ਕਿ ਮਤਾ ਸੋਮਵਾਰ ਨੂੰ ਲੋਕ ਸਭਾ ਵਿੱਚ ਲਿਆਂਦਾ ਜਾਣਾ ਸੀ, ਪਰ ਕੁਝ ਪਾਰਟੀਆਂ ਨੇ ਇਹ ਕਹਿ ਕੇ ਇਸ ਪੇਸ਼ਕਦਮੀ ਦਾ ਵਿਰੋਧ ਕੀਤਾ ਕਿ ਇਸ ਨਾਲ ਵਿਰੋਧੀ ਧਿਰਾਂ ਦੀ ਏਕਤਾ ਨੂੰ ਲੈ ਕੇ ਬਣੀ ਲੈਅ ਨੂੰ ਢਾਹ ਲੱਗ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਬੇਭਰੋਸਗੀ ਮਤਾ ਉਦੋਂ ਹੀ ਲਿਆਂਦਾ ਜਾਵੇਗਾ ਜਦੋਂ ਪੂਰਾ ਸਦਨ ਜੁੜੇਗਾ। ਚੇਤੇ ਰਹੇ ਕਿ ਅਡਾਨੀ ਮਸਲੇ ‘ਤੇ ਜੇਪੀਸੀ ਦੀ ਮੰਗ ਤੇ ਜਮਹੂਰੀਅਤ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗੇ ਜਾਣ ਦੀ ਮੰਗ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹਾਕਮ ਤੇ ਵਿਰੋਧੀ ਧਿਰਾਂ ਦਰਮਿਆਨ ਜਮੂਦ ਬਰਕਰਾਰ ਹੈ ਤੇ ਦੋਵਾਂ ਸਦਨਾਂ ਦੀ ਕਾਰਵਾਈ ਕਈ ਵਾਰ ਮੁਲਤਵੀ ਕੀਤੀ ਜਾ ਚੁੱਕੀ ਹੈ। -ਪੀਟੀਆਈ