ਮਾਲੇਗਾਓਂ, 26 ਮਾਰਚ
ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਅੱਜ ਕਿਹਾ ਕਿ ਉਹ ਹਿੰਦੂਤਵ ਵਿਚਾਰਧਾਰਕ ਵੀਡੀ ਸਾਵਰਕਰ ਨੂੰ ਆਪਣਾ ‘ਆਦਰਸ਼’ ਮੰਨਦੇ ਹਨ। ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਸਾਵਰਕਰ ਦਾ ‘ਅਪਮਾਨ’ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਮਹਾ ਵਿਕਾਸ ਅਗਾੜੀ ਗੱਠਜੋੜ ਤਿੰਨ ਪਾਰਟੀਆਂ ਸੈਨਾ (ਯੂਬੀਟੀ), ਕਾਂਗਰਸ ਤੇ ਐੱਨਸੀਪੀ ਨੂੰ ਜੋੜ ਕੇ ਲੋਕਤੰਤਰ ਦੀ ਰਾਖੀ ਲਈ ਬਣਾਇਆ ਗਿਆ ਸੀ ਤੇ ਇਸ ਲਈ ਮਿਲ ਕੇ ਕੰਮ ਕਰਨਾ ਜ਼ਰੂਰੀ ਹੈ। ਮੁਸਲਿਮ ਬਹੁਗਿਣਤੀ ਵਾਲੇ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਮਾਲੇਗਾਓਂ ਵਿਚ ਬੋਲਦਿਆਂ ਠਾਕਰੇ ਨੇ ਨਾਲ ਹੀ ਕਿਹਾ ਕਿ ਰਾਹੁਲ ਗਾਂਧੀ ਨੂੰ ਭੜਕਾਉਣ ਲਈ ਸੋਚੇ-ਸਮਝੇ ਢੰਗ ਨਾਲ ਕੋਸ਼ਿਸ਼ਾਂ ਹੋ ਰਹੀਆਂ ਹਨ। -ਪੀਟੀਆਈ