ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਇਕ ਹੋਰ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਨਾਮ ਦੁਨੀਆ ਦੇ ਸੱਭ ‘ਤੋਂ ਵੱਧ ਸੁਣੇ ਗਏ ਰੈਪਰਸ ਦੀ ਲਿਸਟ ‘ਚ ਆਇਆ ਹੈ। ਇਨ੍ਹਾਂ ਹੀ ਨਹੀਂ ਇਸ ਲਿਸਟ ਵਿਚ ਸਿੱਧੂ ਨੇ ਡਰੇਕ ਵਰਗੇ ਰੈਪਰ ਨੂੰ ਵੀ ਪਛਾੜ ਦਿੱਤਾ ਹੈ। ਜਾਣਕਾਰੀ ਅਨੁਸਾਰ ਹਿਪ ਹੌਪ ਬਾਏ ਦਿ ਨੰਬਰਸ’ ਦੇ ਟਵਿਟਰ ਹੈਂਡਲ ਨੇ ਇਕ ਟਵੀਟ ਸਾਂਝਾ ਕੀਤਾ ਹੈ।ਟਾਪ 10 ਰੈਪਰਸ ਦੀ ਇਸ ਲਿਸਟ ‘ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂ ਸ਼ਾਮਲ ਹਨ। ਮਾਣ ਵਾਲੀ ਗੱਲ ਇਹ ਹੈ ਕਿ ਇਸ ਲਿਸਟ ਵਿਚ ਸਿੱਧੂ ਮੂਸੇਵਾਲਾ ਨੇ ‘ਚ 5ਵਾਂ ਸਥਾਨ ਹਾਸਲ ਕੀਤਾ ਹੈ। ਦੱਸਣਯੋਗ ਗੱਲ ਇਹ ਹੈ ਕਿ ਸਿੱਧੂ ਨੇ ਇਸ ਲਿਸਟ ‘ਚ ਡਰੇਕ ਵਰਗੇ ਮਸ਼ਹੂਰ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ ‘ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ”ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।”