ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਬੰਟੀ ਰੋਮਾਣਾ ਫ਼ਰੀਦਕੋਟ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ, ਸੂਬਾ ਸਿੰਘ ਬਾਦਲ ਜੈਤੋ ਅਤੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਮੈਦਾਨ ‘ਚ ਉਤਾਰਿਆ
ਚੰਡੀਗੜ / ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ‘ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 7 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕੀਤਾ | ਇਸ ਅਨੁਸਾਰ ਵਿਧਾਨ ਸਭਾ ਹਲਕਾ ਮੌੜ ਤੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਸ਼ਰਨਜੀਤ ਸਿੰਘ ਢਿੱਲੋਂ ਨੂੰ ਸਾਹਨੇਵਾਲ, ਫ਼ਰੀਦਕੋਟ ਤੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ‘ਚੋਂ ਇਕ ਪਰਮਬੰਸ ਸਿੰਘ ਬੰਟੀ ਰੋਮਾਣਾ, ਕੋਟਕਪੂਰਾ ਤੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੈਤੋ ਐਸ.ਸੀ. ਹਲਕੇ ਤੋਂ ਸੂਬਾ ਸਿੰਘ ਬਾਦਲ ਤੇ ਮੁਕਤਸਰ ਹਲਕੇ ਤੋਂ ਮੌਜੂਦਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਉਮੀਦਵਾਰ ਹੋਣਗੇ |