ਨਵੀਂ ਦਿੱਲੀ, 28 ਮਾਰਚ
ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਸਾਬਕਾ ਸੰਸਦ ਮੈਂਬਰ ਤੋਂ ਮਾਫੀਆ ਬਣੇ ਅਤੀਕ ਅਹਿਮਦ ਦੀ ਉੱਤਰ ਪ੍ਰਦੇਸ਼ ਪੁਲੀਸ ਦੀ ਹਿਰਾਸਤ ਵਿੱਚ ਰਹਿਣ ਦੌਰਾਨ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਜਾਨ ਦੇ ਖਤਰੇ ਦਾ ਮਾਮਲਾ ਹੈ ਤਾਂ ਉਹ ਅਲਾਹਾਬਾਦ ਹਾਈ ਕੋਰਟ ਜਾਣ।