ਨਵੀਂ ਦਿੱਲੀ: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਬੁਖਾਰ ਹੋਣ ਕਾਰਨ ਇਥੋਂ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਸ੍ਰੀਮਤੀ ਗਾਂਧੀ ਦੀ ਹਾਲਤ ਹੁਣ ਸਥਿਰ ਹੈ। ਸੋਨੀਆ ਨੂੰ ਵੀਰਵਾਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸਰ ਗੰਗਾ ਰਾਮ ਹਸਪਤਾਲ ਦੇ ਚੇਅਰਮੈਨ ਡਾਕਟਰ ਡੀ ਐੱਸ ਰਾਣਾ ਨੇ ਕਿਹਾ,”ਸੋਨੀਆ ਗਾਂਧੀ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।” -ਏਐੱਨਆਈ