ਇੰਫਾਲ, 2 ਮਈ (ਏਜੰਸੀ) : ਅਣਪਛਾਤੇ ਹਥਿਆਰਬੰਦ ਹਮਲਾਵਰਾਂ ਦੇ ਇੱਕ ਸਮੂਹ ਨੇ ਵੀਰਵਾਰ ਨੂੰ ਮਣੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਦੇ ਸਲਬੁੰਗ ਵਿੱਚ ਭਾਰਤੀ ਸਟੇਟ ਬੈਂਕ (ਐਸਬੀਆਈ) ਦੀ ਸ਼ਾਖਾ ਵਿੱਚੋਂ 20 ਲੱਖ ਰੁਪਏ ਲੁੱਟ ਲਏ। ਚਾਰ ਹਥਿਆਰਬੰਦ ਵਿਅਕਤੀਆਂ ਵੱਲੋਂ 20 ਲੱਖ ਦੀ ਨਕਦੀ ਲੁੱਟ ਲਈ ਗਈ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਪੁਲਿਸ ਨੇ ਚਸ਼ਮਦੀਦਾਂ ਦੇ ਹਵਾਲੇ ਨਾਲ ਦੱਸਿਆ ਕਿ ਲੁੱਟ ਤੋਂ ਬਾਅਦ ਮਾਸਕ ਅਤੇ ਹੈਲਮੇਟ ਪਹਿਨੇ ਹਥਿਆਰਬੰਦ ਵਿਅਕਤੀ ਤੇਜ਼ੀ ਨਾਲ ਇਲਾਕਾ ਛੱਡ ਕੇ ਚਲੇ ਗਏ।
ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਸੁਰੱਖਿਆ ਬਲ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਲੁਟੇਰਿਆਂ ਨੂੰ ਫੜਨ ਲਈ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਗਈ।
ਇਸ ਦੀ ਵੀ ਜਾਂਚ ਚੱਲ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
–VOICE
sc/khz