12 ਵਿਭਾਗਾਂ ਲਈ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪੇ

Home » Blog » 12 ਵਿਭਾਗਾਂ ਲਈ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪੇ
12 ਵਿਭਾਗਾਂ ਲਈ ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪੇ

ਚੰਡੀਗੜ੍ਹ / ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਈ ਪੰਜਾਬ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਦੌਰਾਨ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ |

ਮੰਤਰੀ ਮੰਡਲ ਵਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖ਼ੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫ਼ਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ | ਇਸ ਦੇ ਨਾਲ ਹੀ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ‘ਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬੇ ਵਿਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ‘ਸਪੈਸ਼ਲ ਪਰਪਜ਼ ਵਹੀਕਲ’ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ ਹੈ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ ‘ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ’ ਹੋਵੇਗੀ | ਮੀਟਿੰਗ ਦੌਰਾਨ ਐਸ.ਵੀ.ਪੀ. ਦੇ ਨਾਂਅ ਉਤੇ ਖਾਤਾ ਖੋਲ੍ਹਣ ਦੀ ਵੀ ਪ੍ਰਵਾਨਗੀ ਦੇ ਦਿੱਤੀ, ਜਿਸ ‘ਚ ਵਿਸ਼ਵ ਬੈਂਕ ਫ਼ੰਡ (64 ਫ਼ੀਸਦੀ) ਵਲੋਂ ਜਾਰੀ 25 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਹੈ ਅਤੇ ਸੂਬੇ ਦਾ ਬਜਟ 36 ਫ਼ੀਸਦੀ ਹੈ |

ਇਹ ਸ਼ੁਰੂਆਤੀ ਪੰਜ ਸਾਲਾਂ ਲਈ ਕੰਮਕਾਜ ‘ਚ ਸਹਿਯੋਗ ਕਰੇਗਾ | ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਢਾਂਚੇ ਵਿਚ ਮੰਤਰੀ ਮੰਡਲ ਤਰਫ਼ੋਂ ਭਵਿੱਖ ਵਿਚ ਕੋਈ ਵੀ ਸੋਧ, ਕਰਤੱਵ ਤੇ ਜ਼ਿੰਮੇਵਾਰੀਆਂ, ਫੰਡਿੰਗ ਪੈਟਰਨ ਨੂੰ ਮਨਜ਼ੂਰੀ ਦੇਣ ਲਈ ਸਟੇਟ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਦੇ ਚੇਅਰਪਰਸਨ ਵਜੋਂ ਅਧਿਕਾਰਤ ਕੀਤਾ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇਸ ਵੇਲੇ ਅੰਮ੍ਤਿਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ 612 ਪਿੰਡਾਂ ਵਿਚ ਪੰਜ ਨਵੇਂ ਬਹੁ-ਪਿੰਡ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਪਟਿਆਲਾ ਤੇ ਫ਼ਤਹਿਗੜ੍ਹਓ ਸਾਹਿਬ ਜ਼ਿਲ੍ਹਿਆਂ ਦੇ ਫਲੋਰਾਈਡ ਪ੍ਰਭਾਵਿਤ ਬਲਾਕਾਂ ਦੇ 408 ਪਿੰਡਾਂ ਦੇ ਇਕ ਹੋਰ ਪ੍ਰਾਜੈਕਟ ਉਤੇ ਕੰਮ ਕਰ ਰਿਹਾ ਹੈ | ਇਹ ਪ੍ਰਾਜੈਕਟ ਉਸਾਰੀ ਅਧੀਨ ਹਨ | ਇਕ ਹੋਰ ਪ੍ਰਾਜੈਕਟ ਲੋਹੇ/ਆਰਸੈਨਿਕ ਪ੍ਰਭਾਵਿਤ ਰੂਪਨਗਰ ਜ਼ਿਲੇ੍ਹਓ (ਨੂਰਪੁਰ ਬੇਦੀ ਬਲਾਕ) ਦੇ 39 ਪਿੰਡਾਂ ‘ਚ 2019 ਵਿਚ ਸ਼ੁਰੂ ਹੋਇਆ ਸੀ | ਇਸ ਤੋਂ ਇਲਾਵਾ ਇਕ ਪ੍ਰਾਜੈਕਟ ਮੋਗਾ ਜ਼ਿਲ੍ਹੇਓ ‘ਚ ਡਿਜ਼ਾਇਨ, ਬਿਲਡ ਆਪ੍ਰੇਟ ਤੇ ਟਰਾਂਸਫਰ (ਡੀ.ਬੀ.ਓ.ਟੀ.) ਮਾਡਲ ਦੇ ਆਧਾਰ ਉੱਤੇ ਜਨਵਰੀ 2021 ‘ਚ ਮੈਸਰਜ਼ ਐਲ ਐਂਡ ਟੀ ਲਿਮਟਿਡ ਵਲੋਂ ਮੁਕੰਮਲ ਕੀਤਾ ਗਿਆ, ਜਿਸ ਦੀ ਕੁੱਲ ਲਾਗਤ 218.56 ਕਰੋੜ ਰੁਪਏ ਸੀ ਅਤੇ ਇਸ ਨੇ 3.64 ਲੋਕਾਂ ਦੀਆਂ ਜ਼ਿੰਦਗੀ ‘ਤੇ ਚੰਗਾ ਪ੍ਰਭਾਵ ਪਾਇਆ ਹੈ |

Leave a Reply

Your email address will not be published.