21 ਹਜ਼ਾਰ ਵਿਚ ਵਿਕੀ ‘ਚੰਨੀ ਵਾਲੀ ਬੱਕਰੀ

ਚਮਕੌਰ ਸਾਹਿਬ : ਵਿਧਾਨ ਸਭਾ ਚੋਣਾਂ ਵੇਲੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿਸ ਬੱਕਰੀ ਦੀ ਧਾਰ ਕੱਢੀ ਸੀ, ਉਹ ਫਿਰ ਚਰਚਾ ਵਿਚ ਹੈ।

ਦੱਸ ਦਈਏ ਕਿ ਚੰਨੀ ਨੇ ਅਚਨਚੇਤ ਆਪਣਾ ਕਾਫਲਾ ਇੱਕ ਬੱਕਰੀਆਂ ਦੇ ਝੁੰਡ ਕੋਲ ਰੋਕਿਆ ਸੀ ਤੇ ਆਜੜੀ ਨੂੰ ਇੱਕ ਬੱਕਰੀ ਦੀ ਧਾਰ ਕੱਢਣ ਲਈ ਆਖਿਆ। ਚੰਨੀ ਨੇ ਬੱਕਰੀ ਚੋਈ ਤੇ ਬੱਕਰੀਆਂ ਦੇ ਮਾਲਕ ਪਾਲਾ ਖ਼ਾਨ ਨੂੰ ਚਾਰ ਹਜ਼ਾਰ ਰੁਪਏ ਦਾ ਸ਼ਗਨ ਵੀ ਦਿੱਤਾ। ਇਹ ਤਸਵੀਰ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋਈ। ਅੱਜ-ਕੱਲ੍ਹ ਇਹ ‘ਚੰਨੀ ਵਾਲੀ ਬੱਕਰੀ’ ਨਾਮ ਨਾਲ ਮਸ਼ਹੂਰ ਹੈ। ਇਹ ਬੱਕਰੀ ਮੁੜ ਚਰਚਾ ਵਿਚ ਹੈ। ਬੱਕਰੀ ਦੇ ਮਾਲਕ ਪਾਲਾ ਖਾਨ ਅਨੁਸਾਰ ਚਮਕੌਰ ਸਾਹਿਬ ਤੋਂ ਆਏ ਲੋਕ ਬੱਕਰੀ ਖ਼ਰੀਦ ਕੇ ਲੈ ਕੇ ਗਏ ਹਨ, ਉਨ੍ਹਾਂ ਨੇ ਇੱਕੀ ਹਜ਼ਾਰ ਰੁਪਏ ਦੀ ਇਹ ਬੱਕਰੀ ਵੇਚੀ ਹੈ। ਉਨ੍ਹਾਂ ਦੱਸਿਆ ਕਿ ਬੱਕਰੀ ਨੂੰ ਨਵੇਂ ਪਟੇ, ਝਾਂਜਰਾ ਨਾਲ ਸਜਾ ਕੇ ਵੇਚਿਆ ਹੈ। ਉੱਥੇ ਪਾਲਾ ਖਾਨ ਨੇ ਕਿਹਾ ਕਿ ਉਸ ਦੇ ਅੰਦਾਜ਼ੇ ਅਨੁਸਾਰ ਇਹ ਬੱਕਰੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੀ ਖਰੀਦੀ ਹੈ।ਉਨ੍ਹਾਂ ਦੱਸਿਆ ਕਿ ਕੱਲ੍ਹ ਸਵੇਰ ਸਮੇਂ ਚਮਕੌਰ ਸਾਹਿਬ ਤੋਂ ਕੁਝ ਲੋਕ ਉਸ ਦੇ ਘਰ ਬੱਕਰੀ ਖ਼ਰੀਦਣ ਪਹੁੰਚੇ ਸਨ। ਜਿਨ੍ਹਾਂ ਨੇ ਦੱਸਿਆ ਕਿ ਉਹ ਬੱਕਰੀ ਦਾ ਮੁਫ਼ਤ ਦੁੱਧ ਲੋਕਾਂ ਨੂੰ ਸੇਵਾ ਦੇ ਤੌਰ ‘ਤੇ ਦੇਣਾ ਚਾਹੁੰਦੇ ਹਨ। ਜਿਸ ਤੋਂ ਪ੍ਰਭਾਵਤ ਹੋ ਕੇ ਉਸ ਨੇ ਬੱਕਰੀ ਵੇਚਣ ਦਾ ਫ਼ੈਸਲਾ ਕਰ ਲਿਆ।

ਉਨ੍ਹਾਂ ਦੱਸਿਆ ਕਿ ਬੱਕਰੀ ਨੂੰ ਵੇਚਣ ਵੇਲੇ ਉਸ ਨੇ ਬੱਕਰੀ ਨੂੰ ਪਟਾ ਤੇ ਝਾਂਜਰਾਂ ਨਾਲ ਸਜਾ ਕੇ ਵੇਚਿਆ ਹੈ। ਪਾਲਾ ਖ਼ਾਨ ਨੇ ਦੱਸਿਆ ਕਿ ਉਸ ਕੋਲ ਗੱਡੀਆਂ ਵਿੱਚ ਕੁਝ ਲੋਕ ਆਏ, ਜਿਨ੍ਹਾਂ ਨੇ ਚਮਕੌਰ ਸਾਹਿਬ ਤੋਂ ਆਏ ਹੋਣ ਦੀ ਗੱਲ ਆਖੀ। ਉਨ੍ਹਾਂ ਦੱਸਿਆ ਕਿ ਉਹ ਬੱਕਰੀਆਂ ਖ਼ਰੀਦਦੇ ਵੀ ਹਨ ਅਤੇ ਵੇਚਦੇ ਵੀ, ਪਰ ਇਸ ਬੱਕਰੀ ਦੇ ਖ਼ਰੀਦਦਾਰ ਕੋਈ ਖ਼ਾਸ ਹੀ ਲੱਗਦੇ ਸਨ।

Leave a Reply

Your email address will not be published. Required fields are marked *